ਗੁਜਰਾਤ ਪੁਲੀਸ ਨੇ ਪੰਜ ਅਕਤੂਬਰ ਤੋਂ ਅਹਿਮਦਾਬਾਦ ਦੇ ਸਟੇਡੀਅਮ ’ਚ ਸ਼ੁਰੂ ਹੋ ਰਹੇ ਵਿਸ਼ਵ ਕ੍ਰਿਕਟ ਕੱਪ ਨੂੰ ‘ਵਿਸ਼ਵ ਦਹਿਸ਼ਤ ਕੱਪ’ ਵਿੱਚ ਬਦਲਣ ਦੀ ਧਮਕੀ ਦੇਣ ਲਈ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਹਿਮਦਾਬਾਦ ਪੁਲੀਸ ਦੀ ਸਾਈਬਰ ਅਪਰਾਧ ਬ੍ਰਾਂਚ ਨੇ ਐੱਫਆਈਆਰ ’ਚ ਕਿਹਾ ਕਿ ਪੰਨੂ ਨੇ ਕਿਸੇ ਵਿਦੇਸ਼ੀ ਨੰਬਰ ਤੋਂ ਪਹਿਲਾਂ ਤੋਂ ਰਿਕਾਰਡ ਸੰਦੇਸ਼ ਰਾਹੀਂ ਦੇਸ਼ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ। ਜਿੰਨ੍ਹਾਂ ਲੋਕਾਂ ਨੂੰ ਇਹ ਸੰਦੇਸ਼ ਮਿਲਿਆ ਹੈ ਕਿ ਉਨ੍ਹਾਂ ’ਚੋਂ ਕਈਆਂ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। 
Total Views: 240 ,
Real Estate



















