ਪੰਜਾਬ ਦੇ ਦੋ ਜਣੇ 30 ਕਿਲੋ ਕੋਕੀਨ ਸਮੇਤ ਜੰਮੂ-ਕਸ਼ਮੀਰ ‘ਚ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਪੁਲਿਸ ਨੇ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਲੱਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਬਰਾਮਦ ਹੋਣ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਨੀਵਾਰ ਰਾਤ ਕਰੀਬ 10.30 ਵਜੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਦੀ ਅਗਵਾਈ ਹੇਠ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੇ ਇੱਕ ਵਾਹਨ ਨੂੰ ਰੋਕਿਆ, ਜਿਸ ਵਿੱਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ। ਬਨਿਹਾਲ ਥਾਣਾ ਮੁਖੀ ਮੁਹੰਮਦ ਅਫਜ਼ਲ ਵਾਨੀ ਅਨੁਸਾਰ ਫੜੇ ਗਏ ਸਮੱਗਲਰਾਂ ਦੀ ਪਛਾਣ ਸਰਬਜੀਤ ਸਿੰਘ ਵਾਸੀ ਜਲੰਧਰ, ਅਤੇ ਫਗਵਾੜਾ ਦੇ ਹਨੀ ਬਸਰਾ ਵਜੋਂ ਹੋਈ ਹੈ।

Total Views: 85 ,
Real Estate