ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਸੀਜ਼ਨ ਤੋਂ ਸ਼ੁਰੂ ਹੋ ਗਿਆ ਹੈ। ਮੁੱਢਲੇ ਪੜਾਅ ’ਤੇ ਝੋਨੇ ਦੀ ਕਟਾਈ ਸੁਸਤ ਚਾਲ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਕਿਉਂਕਿ ਜੁਲਾਈ ਅਤੇ ਅਗਸਤ ਮਹੀਨੇ ’ਚ ਪੰਜਾਬ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ। ਖ਼ਾਸ ਕਰਕੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵੱਡੇ ਰਕਬੇ ਵਿਚ ਝੋਨੇ ਦੀ ਦੁਬਾਰਾ ਲੁਆਈ ਕਰਨੀ ਪਈ ਸੀ। ਇਸ ਵਾਰ ਸੂਬੇ ਵਿਚ 1854 ਖ਼ਰੀਦ ਕੇਂਦਰ ਬਣਾਏ ਗਏ ਹਨ। ਸੂਬਾ ਸਰਕਾਰ ਵੱਲੋਂ 182 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਸੂਬੇ ਨੂੰ ਕਰੀਬ 37,625 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਦੂਜੇ ਸੂਬਿਆਂ ’ਚੋਂ ਫ਼ਸਲ ਨੂੰ ਰੋਕਣ ਵਾਸਤੇ ਅੰਤਰਰਾਜੀ ਸਰਹੱਦਾਂ ’ਤੇ ਨਾਕੇ ਲਗਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਖ਼ਰੀਦ ਏਜੰਸੀਆਂ ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿਚ ਮੀਟਿੰਗਾਂ ਕੀਤੀਆਂ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
Total Views: 263 ,
Real Estate



















