ਮਹਾਰਾਸ਼ਟਰ: ਸਰਕਾਰੀ ਹਸਪਤਾਲ ‘ਚ 24 ਘੰਟਿਆਂ ‘ਚ 12 ਬੱਚਿਆਂ ਸਮੇਤ 24 ਲੋਕਾਂ ਦੀ ਮੌ.ਤ

ਮਹਾਰਾਸ਼ਟਰ ਦੇ ਨਾਂਦੇੜ ‘ਚ ਸਰਕਾਰੀ ਹਸਪਤਾਲ ‘ਚ 24 ਘੰਟਿਆਂ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚ 12 ਬੱਚੇ ਵੀ ਸ਼ਾਮਲ ਹਨ। ਲੋਕ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮਾਮਲਾ ਸ਼ੰਕਰਰਾਓ ਚਵਾਣ ਸਰਕਾਰੀ ਹਸਪਤਾਲ ਦਾ ਹੈ। ਜਾਣਕਾਰੀ ਮੁਤਾਬਕ ਹਾਫਕਿਨ ਟਰੇਨਿੰਗ, ਰਿਸਰਚ ਐਂਡ ਟੈਸਟਿੰਗ ਇੰਸਟੀਚਿਊਟ ਨੇ ਦਵਾਈਆਂ ਦੀ ਖਰੀਦਦਾਰੀ ਬੰਦ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਵੱਡੀ ਘਾਟ ਹੈ। ਸਮੇਂ ਸਿਰ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਆਪਣੀ ਜਾਨ ਗੁਆ ​​ਰਹੇ ਹਨ। ਅਜਿਹੇ ਵਿਚ ਹੀ ਸ਼ੰਕਰਰਾਓ ਚਵਾਣ ਸਰਕਾਰੀ ਹਸਪਤਾਲ ਵਿਚ 24 ਘੰਟਿਆਂ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ।

Total Views: 395 ,
Real Estate