ਪੰਜਾਬ ਦੇ ਕਰਜ਼ੇ ਬਾਰੇ ਰਾਜਪਾਲ ਨੂੰ ਅੱਜ ਜਵਾਬ ਭੇਜਣਗੇ ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਲਕੇ ਲਿਖਤੀ ਜਵਾਬ ਭੇਜਣਗੇ। ਰਾਜਪਾਲ ਨੇ ਪਿਛਲੇ ਦਿਨਾਂ ਵਿਚ ਦਿਹਾਤੀ ਵਿਕਾਸ ਫ਼ੰਡ ਬਾਰੇ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਚੁੱਕੇ 50 ਹਜ਼ਾਰ ਕਰੋੜ ਦੇ ਕਰਜ਼ੇ ਦੇ ਵੇਰਵੇ ਮੰਗੇ ਸਨ। ਮੁੱਖ ਮੰਤਰੀ ਨੇ ਪਟਿਆਲਾ ਵਿਚ ਵੀ ਕਿਹਾ ਕਿ ਉਹ ਰਾਜਪਾਲ ਨੂੰ ਕਰਜ਼ੇ ਬਾਰੇ ਮੰਗਲਵਾਰ ਨੂੰ ਜਵਾਬ ਭੇਜਣਗੇ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 25 ਸਤੰਬਰ ਨੂੰ ਬਕਾਇਦਾ ਪ੍ਰੈੱਸ ਕਾਨਫ਼ਰੰਸ ਕਰਜ਼ੇ ਦੇ ਵੇਰਵੇ ਤਫ਼ਸੀਲ ਵਿਚ ਦਿੱਤੇ ਸਨ। ਮੁੱਖ ਮੰਤਰੀ ਵੱਲੋਂ ਪੱਤਰ ਵਿਚ ਪੰਜਾਹ ਹਜ਼ਾਰ ਕਰੋੜ ਦੇ ਕਰਜ਼ੇ ਦਾ ਸਾਰਾ ਲੇਖਾ ਜੋਖਾ ਪੇਸ਼ ਕੀਤਾ ਜਾਵੇਗਾ।

Total Views: 271 ,
Real Estate