ਨਿਊਜ਼ ਵੈੱਬਸਾਈਟ ਨਿਊਜ਼ ਕਲਿੱਕ ਨਾਲ ਜੁੜੇ ਕਈ ਪੱਤਰਕਾਰਾਂ ਦੇ ਘਰਾਂ ਉੱਤੇ ਮੰਗਲਵਾਰ ਦੀ ਸਵੇਰ ਦਿੱਲੀ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਗਈਆਂ।ਨਿਊਜ਼ ਕਲਿੱਕ ਨਾਲ ਜੁੜੀਆਂ 30 ਤੋਂ ਵੱਧ ਥਾਵਾਂ ਉੱਤੇ ਛਾਪੇਮਾਰੀ ਜਾਰੀ ਹੈ। ਪ੍ਰੈੱਸ ਕਲੱਬ ਆਫ਼ ਇੰਡੀਆ ਨੇ ਕਿਹਾ, ‘‘ਪੱਤਰਕਾਰਾਂ ਅਤੇ ਨਿਊਜ਼ ਕਲਿੱਕ ਨਾਲ ਜੁੜੇ ਲੋਕਾਂ ਦੇ ਘਰਾਂ ਉੱਤੇ ਛਾਪੇਮਾਰੀ ਬੇਹੱਦ ਚਿੰਤਾਜਨਕ ਹੈ। ਅਸੀਂ ਮਾਮਲੇ ਉੱਤੇ ਨਜ਼ਰ ਬਣਾਈ ਹੋਈ ਹੈ। ਅਸੀਂ ਪੱਤਰਕਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਹੋਰ ਜਾਣਕਾਰੀ ਦਿੱਤੀ ਜਾਵੇ।’’ਕੁਝ ਸਮਾਂ ਪਹਿਲਾਂ ਹੀ ਇਸ ਨਿਊਜ਼ ਪੋਰਟਲ ਉੱਤੇ ਚੀਨ ਤੋਂ ਫੰਡਿੰਗ ਲੈਣ ਦੇ ਇਲਜ਼ਾਮ ਲੱਗੇ ਸਨ ਅਤੇ ਈਡੀ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕਿਸੇ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਨਹੀਂ ਹੈ।
Total Views: 208 ,
Real Estate



















