ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਮੰਗਲਵਾਰ ਨੂੰ ਯੂ.ਏ.ਪੀ.ਏ. ਹੇਠ ਦਰਜ ਇਕ ਮਾਮਲੇ ’ਚ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ 30 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਅਤੇ ਦਫ਼ਤਰ ਸੀਲ ਕਰ ਦਿਤਾ। ਇਸ ਤੋਂ ਬਾਅਦ ‘ਨਿਊਜ਼ਕਲਿਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਸਥ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ‘ਨਿਊਜ਼ਕਲਿਕ’ ਵਿਰੁਧ ਇਹ ਕਾਰਵਾਈ ਇਸ ਦੋਸ਼ ਤੋਂ ਬਾਅਦ ਕੀਤੀ ਗਈ ਹੈ ਕਿ ਉਸ ਨੂੰ ਚੀਨ ਦੇ ਸਮਰਥਨ ’ਚ ਪ੍ਰਚਾਰ ਕਰਨ ਲਈ ਪੈਸੇ ਮਿਲੇ ਹਨ।
Total Views: 203 ,
Real Estate



















