SYL ਨਹਿਰ ’ਤੇ ਸੁਪਰੀਮ ਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਸਿਆਸਤ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੇ। ਖ਼ਬਰਾਂ ਅਨੁਸਾਰ ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫੀ ਨਾਰਾਜ਼ ਨਜ਼ਰ ਆ ਰਹੀ ਸੀ। ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਅੱਗੇ ਵਧਣ ਦਾ ਹੁਕਮ ਦਿਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਕੋਰਟ ਨੇ ਇਸ ਮਾਮਲੇ ਵਿਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿਚ ਹੋਵੇਗੀ।
Total Views: 122 ,
Real Estate


















