
ਦਿੱਲੀ ਦੇ ਆਬਕਾਰੀ ਘੁਟਾਲੇ ਵਿਚ ਈ.ਡੀ. ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਸੰਜੇ ਸਿੰਘ ਦੀ ਗ੍ਰਿਫ਼ਤਾਰੀ ਈ. ਡੀ. ਵਲੋਂ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ। ਸੰਜੇ ਸਿੰਘ ਦੀ ਗ੍ਰਿਫਤਾਰੀ ’ਤੇ ਰਾਘਵ ਚੱਢਾ ਨੇ ਕਿਹਾ ਕਿ ਪਿਛਲੇ ਪੰਦਰਾਂ ਮਹੀਨਿਆਂ ਤੋਂ ਭਾਜਪਾ ਸਾਡੇ (ਆਪ) ਵਰਕਰਾਂ ’ਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਦੋਸ਼ ਲਗਾ ਰਹੀ ਹੈ। ਪਿਛਲੇ 15 ਮਹੀਨਿਆਂ ਵਿਚ ਇਸ ਨੇ ਈ.ਡੀ. ਅਤੇ ਸੀ.ਬੀ.ਆਈ. ਰਾਹੀਂ 1,000 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਜਾਂਚ ਦੇ ਨਾਂਅ ’ਤੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ 1000 ਥਾਵਾਂ ’ਤੇ ਛਾਪੇਮਾਰੀ ਕਰਨ ਤੋਂ ਬਾਅਦ ਕਿਸੇ ਵੀ ਏਜੰਸੀ ਨੂੰ ਇਕ ਪੈਸਾ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਨਿਰਾਸ਼ ਭਾਜਪਾ ਹੈ ਜੋ ਆਉਣ ਵਾਲੀਆਂ ਚੋਣਾਂ ਹਾਰਨ ਜਾ ਰਹੀ ਹੈ, ਇਸ ਲਈ ਉਹ ਡਰ ਦੇ ਮਾਰੇ ਅਜਿਹਾ ਕਰ ਰਹੇ ਹਨ, ਜਿਸ ਕਾਰਨ ਅੱਜ ਸਾਡੀ ਪਾਰਟੀ ਦੇ ਮੈਂਬਰ ਸੰਜੇ ਸਿੰਘ ਦੇ ਘਰ ਈ.ਡੀ. ਦੁਆਰਾ ਛਾਪੇਮਾਰੀ ਕੀਤੀ ਗਈ ਸੀ।
Total Views: 134 ,
Real Estate


















