ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੇ ਪਿਤਾ ਦਾ ਦੇਹਾਂਤ

ਪੰਜਾਬ ਡਿਜ਼ੀਟਲ ਮੀਡੀਆ ਐਸੋਸੀਏਸ਼ਨ (PDMA) ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੇ ਸਤਿਕਾਰਯੋਗ ਪਿਤਾ ਸ: ਦੀਦਾਰ ਸਿੰਘ (73) ਦਾ ਅੱਜ ਬਿਆਸ ਦੇ ਹਸਪਤਾਲ ‘ਚ ਦੇਹਾਂਤ ਹੋ ਗਿਆ। ਭਲਕੇ 5 ਅਕਤੂਬਰ ਨੂੰ ਸ. ਦੀਦਾਰ ਸਿੰਘ ਦਾ ਅੰਤਿਮ ਸਸਕਾਰ (ਬਾਅਦ ਦੁਪਹਿਰ) ਪਿੰਡ ਵਜ਼ੀਰ ਭੁੱਲਰ (ਸ੍ਰੀ ਅੰਮ੍ਰਿਤਸਰ ਸਾਹਿਬ) ਨੇੜੇ ਬਿਆਸ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਸਾਰੀ ਜਥੇਬੰਦੀ ਪਰਿਵਾਰ ਦੇ ਇਸ ਦੁੱਖ ਵਿੱਚ ਸ਼ਰੀਕ ਹੁੰਦੀ ਹੈ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੀ ਹੈ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Total Views: 141 ,
Real Estate