ED ਵੱਲੋਂ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਤਲਬ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੱਟੇਬਾਜ਼ੀ ਐਪਲੀਕੇਸ਼ਨ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹਿਨਾ ਖਾਨ ਅਤੇ ਹੁਮਾ ਕੁਰੈਸ਼ੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ED ਦੇ ਰਡਾਰ ‘ਤੇ ਕੁੱਲ 100 ਆਨਲਾਈਨ ਸੱਟੇਬਾਜ਼ੀ ਐਪਸ ਹਨ। ਨਿਊਜ਼ ਏਜੰਸੀ ਐਨਆਈ ਨੇ ਟਵਿਟਰ ‘ਤੇ ਟਵੀਟ ਕਰਦੇ ਹੋਏ ਈਡੀ ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ, ‘ਈਡੀ ਨੇ ਮਹਾਦੇਵ ਬੇਟਿੰਡ ਐਪ ਮਾਮਲੇ ‘ਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹੁਮਾ ਕੁਰੈਸ਼ੀ ਨੂੰ ਸੰਮਨ ਕੀਤਾ ਹੈ।’ ਇਸ ਮਾਮਲੇ ਵਿੱਚ ਮਸ਼ਹੂਰ ਹਸਤੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਰੀਬ 100 ਲੋਕ ਈਡੀ ਦੀ ਜਾਂਚ ਦੇ ਘੇਰੇ ਵਿੱਚ ਹਨ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਸੰਮਨ ਜਾਰੀ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਰਣਬੀਰ ਕਪੂਰ ਨੂੰ ਵੀ ਈਡੀ ਨੇ ਸੰਮਨ ਜਾਰੀ ਕੀਤਾ ਸੀ।

Total Views: 354 ,
Real Estate