ਰਾਜਪਾਲ ਨੇ ਸੀਐਮ ਤੋਂ ਵਿਧਾਇਕ ਤੇ SSP ਵਾਲੇ ਮਾਮਲੇ ‘ਚ ਮੰਗੀ ਜਾਣਕਾਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਉਹਨਾਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ ‘ਚ ਤਰਨਤਾਰਨ ਦੇ ਐੱਸ.ਐੱਸ.ਪੀ. ਦੇ ਤਬਾਦਲੇ ਸਬੰਧੀ ਜਾਣਕਾਰੀ ਮੰਗੀ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ ‘ਚ ਇਹ ਲਿਖਿਆ ਹੈ ਕਿ ਉਹਨਾਂ ਨੂੰ ਮੀਡੀਆ ਰਿਪੋਰਟਸ ਰਾਹੀਂ ਪਤਾ ਲੱਗਿਆ ਹੈ ਕਿ ਵਿਧਾਇਕ ਦਾ ਰਿਸ਼ਤੇਦਾਰ ਗੈਰ-ਕਾਨੂੰਨੀ ਮਾਇਨਿੰਗ ‘ਚ ਸ਼ਾਮਲ ਸੀ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦੇ ਇਲਜ਼ਾਮਾਂ ਤੋਂ ਬਾਅਦ ਹੀ ਐੱਸਐੱਸਪੀ ਬਦਲਿਆ ਗਿਆ ਹੈ। ਕਿਉਂਕਿ ਵਿਧਾਇਕ ਵੱਲੋਂ ਪੁਲਿਸ ‘ਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਾਏ ਗਏ ਹਨ, ਮੈਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਜਾਵੇ।

Total Views: 175 ,
Real Estate