ਪੱਛਮੀ ਅਫ਼ਗ਼ਾਨਿਸਤਾਨ ਵਿੱਚ 6.3 ਦੇ ਆਏ ਜ਼ੋਰਦਾਰ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 2000 ਤੋਂ ਵੱਧ ਹੋ ਗਈ ਹੈ ਜਦਕਿ 1240 ਹੋਰ ਲੋਕ ਜ਼ਖ਼ਮੀ ਹੋਏ ਹਨ। ਤਾਲਿਬਾਨ ਦੇ ਬੁਲਾਰੇ ਅਨੁਸਾਰ ਕਿ ਭੂਚਾਲ ਦੌਰਾਨ 1320 ਮਕਾਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਸੰਯੁਕਤ ਰਾਸ਼ਟਰ ਨੇ ਕਿਹਾ, ‘‘ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੇ ਖ਼ਦਸ਼ਿਆਂ ਦਰਮਿਆਨ ਤਲਾਸ਼ ਤੇ ਬਚਾਅ ਕਾਰਜ ਜਾਰੀ ਹਨ। ਸਥਾਨਕ ਪ੍ਰਸ਼ਾਸਨ ਨੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ।’’ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਬੁਲਾਰੇ ਮੁਹੰਮਦ ਅਬਦੁੱਲਾ ਨੇ ਦੱਸਿਆ ਕਿ ਭੂਚਾਲ ਤੇ ਉਸ ਮਗਰੋਂ ਆਏ ਝਟਕਿਆਂ ਦਾ ਸਭ ਤੋਂ ਵੱਧ ਅਸਰ ਹੇਰਾਤ ਸੂਬੇ ਦੇ ਜ਼ੈਂਦਾ ਜਨ ਜ਼ਿਲ੍ਹੇ ਦੇ ਚਾਰ ਪਿੰਡਾਂ ’ਤੇ ਪਿਆ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਕਰੀਬ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਇਸ ਮਗਰੋਂ 6.3, 5.9 ਤੇ 5.5 ਦੀ ਸ਼ਿੱਦਤ ਵਾਲੇ ਭੂਚਾਲ ਦੇ ਤਿੰਨ ਝਟਕੇ ਵੀ ਮਹਿਸੂਸ ਕੀਤੇ ਗਏ।
Total Views: 226 ,
Real Estate


















