![]()
ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਦੱਸੇ ਜਾਂਦੇ ਅੱਤਵਾਦੀ ਸ਼ਾਹਿਦ ਲਤੀਫ ਦਾ ਬੁੱਧਵਾਰ ਨੂੰ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ । ਸ਼ਾਹਿਦ ਲਤੀਫ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ ਦਾ ਮੈਂਬਰ ਸੀ ਅਤੇ 2 ਜਨਵਰੀ 2016 ਨੂੰ ਪਠਾਨਕੋਟ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਉਸ ਨੇ ਸਿਆਲਕੋਟ ਤੋਂ ਹਮਲੇ ਦਾ ਤਾਲਮੇਲ ਕੀਤਾ ਸੀ ਅਤੇ ਚਾਰ ਜੈਸ਼ ਅੱਤਵਾਦੀਆਂ ਨੂੰ ਪਠਾਨਕੋਟ ਭੇਜਿਆ ਸੀ। ਉਸ ਨੂੰ ਨਵੰਬਰ 1994 ਵਿੱਚ ਗੈਰਕਾਨੂੰਨੀ (ਸਰਗਰਮੀਆਂ) ਦੀ ਰੋਕਥਾਮ ਐਕਟ (ਯੂਏਪੀਏ) ਦੇ ਤਹਿਤ ਦਹਿਸ਼ਤਗਰਦੀ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਭਾਰਤ ਵਿਚ ਸਜ਼ਾ ਪੂਰੀ ਹੋਣ ਤੋਂ ਬਾਅਦ ਉਸਨੂੰ 2010 ਵਿਚ ਵਾਹਗਾ ਰਾਹੀਂ ਪਾਕਿਸਤਾਨ ਭੇਜ ਦਿੱਤਾ ਗਿਆ ਸੀ।
Total Views: 158 ,
Real Estate



















