ਚੋਣ ਕਮਿਸ਼ਨ ਨੇ ਰਾਜਸਥਾਨ ਵਿਚ ਬਦਲੀ ਚੋਣਾਂ ਦੀ ਤਰੀਕ

ਭਾਰਤੀ ਚੋਣ ਕਮਿਸ਼ਨ ਨੇ ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਦੀ ਮਿਤੀ 23 ਨਵੰਬਰ ਤੋਂ ਬਦਲ ਕੇ 25 ਨਵੰਬਰ ਕਰ ਦਿੱਤੀ ਹੈ ਜਦਕਿ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੀ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੋਣ ਕਮਿਸ਼ਨ ਨੇ ਦੱਸਿਆ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਗਠਨਾਂ ਅਤੇ ਮੀਡੀਆ ਪਲੇਟਫ਼ਾਰਮਾਂ ’ਤੇ ਉਸ ਦਿਨ ਵੱਡੇ ਪੱਧਰ ’ਤੇ ਹੋਣ ਵਾਲੇ ਵਿਆਹ/ਸਮਾਜਿਕ ਰੁਝੇਵਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਉਠਾਏ ਗਏ ਮੁੱਦਿਆਂ ਤੋਂ ਬਾਅਦ ਵੋਟਾਂ ਦੀ ਤਰੀਕ ਵਿਚ ਬਦਲਾਅ ਕੀਤਾ ਗਿਆ ਹੈ।

Total Views: 178 ,
Real Estate