ਜਮਾਨਤ ਲਈ ਮਨਪ੍ਰੀਤ ਬਾਦਲ ਪਹੁੰਚੇ ਹਾਈਕੋਰਟ

ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ।ਮਨਪ੍ਰੀਤ ਬਾਦਲ ਨੇ ਇਹ ਅਰਜੀ ਆਪਣੇ ਵਕੀਲ ਰਾਹੀਂ 11 ਸਤੰਬਰ ਨੂੰ ਦਾਇਰ ਕੀਤੀ ਹੈ ਜੋ ਹਾਈ ਕੋਰਟ ਦੀ ਵੈੱਬਸਾਈਟ ਮੁਤਾਬਕ ਫਿਲਹਾਲ ਪੈਂਡਿੰਗ ਪਈ ਹੈ।
ਇਸ ਤੋਂ ਪਹਿਲਾਂ ਮਨਪ੍ਰੀਤ ਨੇ 29 ਸਤੰਬਰ ਸ਼ੁੱਕਰਵਾਰ ਨੂੰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਸੀ ਆਰ ਪੀ ਸੀ ਦੀ ਧਾਰਾ 438 ਤਹਿਤ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਜੋ 4 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ ਸੀ।

Total Views: 133 ,
Real Estate