ਨਿਗਮ ਚੋਣਾਂ 15 ਨਵੰਬਰ ਤੱਕ ਕਰਾਉਣ ਲਈ ਰਾਜ ਚੋਣ ਕਮਿਸ਼ਨ ਨੂੰ ਭੇਜਿਆ ਗਿਆ ਪੱਤਰ

ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਚੋਣਾਂ ਕਰਾਉਣ ਲਈ 15 ਨਵੰਬਰ ਤੱਕ ਦਾ ਸਮਾਂ ਬਹੁਤ ਥੋੜਾ ਹੈ ਅਤੇ ਦੇਖਣਾ ਹੋਵੇਗਾ ਕਿ ਰਾਜ ਚੋਣ ਕਮਿਸ਼ਨ ਇਸ ’ਤੇ ਕੀ ਫ਼ੈਸਲਾ ਲੈਂਦਾ ਹੈ।

Total Views: 163 ,
Real Estate