SIT ਵੱਲੋਂ ਡੇਰਾ ਮਖੀ ਤੋਂ ਪੁੱਛਗਿੱਛ ਕੱਲ੍ਹ : ਗੁਰਮੀਤ ਰਾਮ ਰਹੀਮ ਦੇ ਜਵਾਬ ਬਦਲ ਸਕਦੇ ਹਨ ਪੰਜਾਬ ਦੇ ਸਿਆਸੀ ਸਮੀਕਰਨ

ਖ਼ਬਰਾਂ ਹਨ ਕਿ ਬੇਅਦਬੀ ਤੇ ਗੋਲ਼ੀਕਾਂਡਾਂ ਮਾਮਲੇ ‘ਚ SIT ਭਲਕੇ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ। ਜੇਲ੍ਹ ਵਿੱਚ ਕੈਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਵੇਗੀ । ਐਸਆਈਟੀ ਨੇ ਅਦਾਲਤੀ ਹੁਕਮ ਮਿਲਣ ਤੋਂ ਬਾਅਦ ਸੁਨਾਰੀਆ ਜੇਲ੍ਹ ਦੇ ਅਫਸਰਾਂ ਨੂੰ ਚਿੱਠੀ ਲਿਖ ਕੇ ਆਪਣੇ ਪ੍ਰੋਗਰਾਮ ਬਾਰੇ ਦੱਸ ਦਿੱਤਾ ਹੈ।ਐਸਆਈਟੀ ਡੇਰਾ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਮੁਆਫ਼ੀਨਾਮੇ ਬਾਰੇ ਪੁੱਛਗਿੱਛ ਕਰ ਸਕਦੀ ਹੈ। ਇਸੇ ਮੁਆਫ਼ੀਨਾਮੇ ਤੋਂ ਬਾਅਦ ਰਾਮ ਰਹੀਮ ਦੀ ਫ਼ਿਲਮ ਦਾ ਪੰਜਾਬ ਵਿੱਚ ਵਿਰੋਧ ਸ਼ੁਰੂ ਹੋ ਗਿਆ ਸੀ। ਬੇਅਦਬੀਆਂ ਦਾ ਦੌਰ ਸ਼ੁਰੂ ਹੋਣ ਮਗਰੋਂ ਅਕਤੂਬਰ 2014 ਵਿੱਚ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਵਾਪਰੇ ਸਨ।
ਬੇਅਦਬੀਆਂ ਵਿੱਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ ਪਹਿਲਾਂ ਹੀ ਖੁਲਾਸਾ ਹੋ ਚੁੱਕਿਆ ਹੈ। ਡੇਰਾ ਮੁਖੀ ਤੋਂ ਪੁੱਛਗਿੱਛ ਪੰਜਾਬ ਦੇ ਰਾਜਨੀਤਿਕ ਸਮੀਕਰਨ ਬਦਲ ਸਕਦੀ ਹੈ।

Total Views: 378 ,
Real Estate