ਜੀਤ ਮਹਿੰਦਰ ਸਿੰਘ ਸਿੱਧੂ ਨੇ ਛੱਡੀ ਪਾਰਟੀ,ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ। ਸਿੱਧੂ ਨੇ ਕਿਹਾ ਕਿ ਮੈਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਕਾਲੀ ਦਲ ਵਿੱਚ ਡਿਕਟੇਟਰਸ਼ਿਪ ਚਲ ਰਹੀ ਹੈ। ਮੈਂ ਕਦੇ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਅਤੇ ਮੇਰਾ ਕਿਸੇ ਨੇ ਪੱਖ ਨਹੀਂ ਸੁਣਿਆ ਹੈ। ਸਿੱਧੂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਾਂਗਾ।

Total Views: 314 ,
Real Estate