ਭਾਜਪਾ ‘ਚ ਜਾ ਆਏ ਕਾਂਗਰਸੀ !

ਪੰਜਾਬ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਸਾਬਕਾ ਮੰਤਰੀਆਂ ਦੀ ਕਾਂਗਰਸ ‘ਚ ਘਰ ਵਾਪਸੀ ਹੋਈ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਵੀਰ ਸਿੱਧੂ, ਗੁਰਪ੍ਰੀਤ ਕਾਂਗੜ, ਹੰਸਰਾਜ ਜੋਸਨ, ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ ਨੇ ਨਵੀਂ ਦਿੱਲੀ ਵਿਚ ਕਾਂਗਰਸ ਦੇ ਕੌਮੀ ਸਕੱਤਰ ਕੇ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਘਰ ਵਾਪਸੀ ਬਾਰੇ ਵਿਚਾਰ ਚਰਚਾ ਕੀਤੀ। । ਇਹ ਸਾਰੇ ਨੇਤਾ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਪਹੁੰਚੇ ਉਹ ਚੰਡੀਗੜ੍ਹ ਵਿਚ ਆਪਣੇ ਸਮਰਥਕਾਂ ਸਣੇ ਪਾਰਟੀ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ। ਜਿਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮਿਲਣ ਲਈ ਬੁਲਾਇਆ ਗਿਆ। ਇਨ੍ਹਾਂ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਅਤੇ ਮਹਿੰਦਰ ਰਿਣਵਾ ਵੀ ਹਨ।

Total Views: 332 ,
Real Estate