ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਵਿੱਚ ਨਸ਼ਿਆਂ ਦੇ ਪਾਸਾਰ ਲਈ ਗੁਆਂਢੀ ਮੁਲਕ ਪਾਕਿਸਤਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਨੌਜਵਾਨਾਂ ਨੂੰ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਬਲਾਂ ਦਾ ਅੱਗੇ ਹੋ ਕੇ ਸਾਥ ਦੇਣ ਦਾ ਸੱਦਾ ਦਿੱਤਾ ਹੈ। ਰਾਜਪਾਲ ਵੱਲੋਂ ਕਲਾਨੌਰ ਦੇ ਨਜ਼ਦੀਕੀ ਸਰਹੱਦੀ ਪਿੰਡ ਨੜਾਂਵਾਲੀ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ। ਉਪਰੰਤ ਉਨ੍ਹਾਂ ਵੱਲੋਂ ਪਠਾਨਕੋਟ ਦੇ ਸਰਕਾਰੀ ਆਡੀਟੋਰੀਅਮ ਵਿੱਚ ਵਿਲੇਜ ਡਿਫੈਂਸ ਕਮੇਟੀ ਦੇ ਅਧਿਕਾਰੀਆਂ ਅਤੇ ਮੋਹਤਬਰਾਂ ਨਾਲ ਮੀਟਿੰਗ ਕੀਤੀ ਗਈ। ਪੁਰੋਹਿਤ ਨੇ ਕਿਹਾ ਕਿ ਉਹ ਪਿਛਲੇ ਇਕ ਸਾਲ ਤੋਂ ਸਰਹੱਦੀ ਖੇਤਰ ਨਾਲ ਜੁੜੇ ਛੇ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਉਕਤ ਜ਼ਿਲ੍ਹਿਆਂ ਵਿੱਚ ਜਿੱਥੇ ਨਸ਼ਿਆਂ ਦਾ ਕਾਰੋਬਾਰ ਜ਼ਿਆਦਾ ਹੁੰਦਾ ਹੈ, ਉਥੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਮਾਈਨਿੰਗ ਵੀ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਪੰਜਾਬ ਦੇ 6 ਜ਼ਿਲ੍ਹੇ ਨਾਜਾਇਜ਼ ਖਣਨ ਤੇ ਨਸ਼ਿਆਂ ਦੀ ਮਾਰ ਹੇਠ: ਰਾਜਪਾਲ
Total Views: 183 ,
Real Estate



















