ਪੰਜਾਬ ‘ਚ ਫੜੇ ਗਏ ਲਸ਼ਕਰ ਦੇ ਅੱਤਵਾਦੀ

ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

Total Views: 518 ,
Real Estate