ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਜਾਰੀ ਕਰਨ ’ਤੇ ਸਰਕਾਰੀ ਅਧਿਕਾਰੀਆਂ ਸਣੇ 24 ਖ਼ਿਲਾਫ਼ ਕੇਸ ਦਰਜ

ਸੀਬੀਆਈ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ ‘ਚ ਸਰਕਾਰੀ ਅਧਿਕਾਰੀਆਂ ਸਣੇ 24 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਸੀਬੀਆਈ ਇਸ ਮਾਮਲੇ ਵਿੱਚ ਪੱਛਮੀ ਬੰਗਾਲ ਅਤੇ ਗੰਗਟੋਕ ਵਿੱਚ ਵੀ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਸੀਬੀਆਈ ਨੇ ਗੰਗਟੋਕ ਵਿੱਚ ਤਾਇਨਾਤ ਅਧਿਕਾਰੀ ਅਤੇ ਦਲਾਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਕਥਿਤ ਤੌਰ ‘ਤੇ ਰਿਸ਼ਵਤ ਲੈ ਕੇ ਗੈਰ-ਨਿਵਾਸੀਆਂ ਸਣੇ ਅਯੋਗ ਵਿਅਕਤੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਪਾਸਪੋਰਟ ਜਾਰੀ ਕਰਨ ਦੇ ਮਾਮਲੇ ‘ਚ ਦਰਜ ਐੱਫਆਈਆਰ ‘ਚ 16 ਅਧਿਕਾਰੀਆਂ ਸਮੇਤ 24 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

Total Views: 180 ,
Real Estate