ਕੌਮਾਂਤਰੀ ਓਲੰਪਿਕ ਕਮੇਟੀ ਦੇ 141ਵੇਂ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਸਾਲ 2036 ਵਿੱਚ ਓਲੰਪਿਕ ਖੇਡਾਂ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਕੇਂਦਰ ਨੇ ਵਿਸ਼ਵ ਦੇ ਇਸ ਸਭ ਤੋਂ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦੀ ਦ੍ਰਿੜ ਇੱਛਾ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੌਮਾਂਤਰੀ ਓਲੰਪਿਕ ਕਮੇਟੀ ਦੇ 141ਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ। ਇਸ ਸੈਸ਼ਨ ਦੌਰਾਨ ਭਾਰਤ ਵੱਲੋਂ ਇਨ੍ਹਾਂ ਖੇਡਾਂ ਲਈ ਆਪਣੀ ਤਿਆਰੀ ਦਾ ਖਾਕਾ ਪੇਸ਼ ਕੀਤਾ ਜਾਣਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸਾਲ 2029 ਦੀਆਂ ਯੂਥ ਓਲੰਪਿਕ ਦੀ ਮੇਜ਼ਬਾਨੀ ਕਰਨ ਦੇ ਵੀ ਇੱਛੁਕ ਹਨ।
Total Views: 149 ,
Real Estate



















