Ex. MLA ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਤੜਕੇ 5 ਵਜੇ ਗ੍ਰਿਫਤਾਰ ਕਰ ਲਿਆ। ਜੀਰਾ ‘ਤੇ ਬੀਡੀਪੀਓ ਦਫਤਰ ‘ਤੇ ਧਰਨਾ ਦੇਣ ਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਕੁਝ ਦਿਨ ਪਹਿਲਾਂ ਹੀ ਵਿਧਾਇਕ ਜ਼ੀਰਾ ਖਿਲਾਫ ਫਿਰੋਜ਼ਪੁਰ ਵਿੱਚ ਢ੍ਰੀ ਦਰਜ ਕੀਤੀ ਗਈ ਸੀ। ਸ਼ਿਕਾਇਤ ਮੁਤਾਬਕ ਜ਼ੀਰਾ ਦੇ ਭਧਫੌ ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫਤਰ ਦੇ ਸਾਹਮਣੇ ਧਰਨਾ ਲਾਇਆ। ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਤੋਂ ਇਲਾਵਾ ਕਾਂਗਰਸੀ ਨੇਤਾ ਨੇ ਸਰਕਾਰੀ ਕਰਮਚਾਰੀਆਂ ਨਾਲ ਮਾੜਾ ਵਤੀਰਾ ਵੀ ਕੀਤਾ। ਭਧਫੌ ਦੀ ਸ਼ਿਕਾਇਤ ਮਿਲਣ ਮਗਰੋਂ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Total Views: 146 ,
Real Estate