ਸਮਲਿੰਗੀ ਵਿਆਹ ਨੂੰ ਮਾਨਤਾ ਨਹੀਂ:- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਜੇਆਈ ਨੇ ਕਿਹਾ ਕਿ ਇਹ ਸੰਸਦ ਦੇ ਅਧਿਕਾਰ ਖੇਤਰ ਦਾ ਮਾਮਲਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਮਲਿੰਗੀਆਂ ਦੇ ਅਧਿਕਾਰਾਂ ਲਈ ਯੋਗ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੱਜ ਦੇਸ਼ ਭਰ ‘ਚ ਸਾਰਿਆਂ ਦੀਆਂ ਨਜ਼ਰਾਂ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਸਨ।

ਸੁਪਰੀਮ ਕੋਰਟ ਪਹਿਲਾਂ ਹੀ ਸਮਲਿੰਗੀ ਸਬੰਧਾਂ ਨੂੰ ਕਾਨੂੰਨੀ ਘੋਸ਼ਿਤ ਕਰ ਚੁੱਕੀ ਹੈ। ਜਦੋਂ ਕਿ 11 ਮਈ 2023 ਨੂੰ 10 ਦਿਨਾਂ ਦੀ ਲੰਮੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਇਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਹੁਣ ਸਿਰਫ ਫੈਸਲੇ ਦੀ ਉਡੀਕ ਸੀ।

 

Total Views: 291 ,
Real Estate