ਭਾਜਪਾ ’ਚੋਂ ਵਾਪਸ ਆਏ ਕਾਂਗਰਸੀਆਂ ਲਈ ਰਸਮ 20 ਨੂੰ

ਭਾਜਪਾ ਛੱਡ ਕੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਜਾ ਰਹੇ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਦੀ ਕਾਂਗਰਸ ਪਾਰਟੀ ਵਿਚ ਰਸਮੀ ਸ਼ਮੂਲੀਅਤ 20 ਅਕਤੂਬਰ ਨੂੰ ਕਰਵਾਈ ਜਾਵੇਗੀ। ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿਚ ਇਹਨਾਂ ਆਗੂਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਹ ਆਗੂ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਹੋਣ ਮਗਰੋਂ 27 ਅਕਤੂਬਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਮੀਟਿੰਗ ਵੀ ਕਰਨ ਜਾਣਗੇ।

Total Views: 177 ,
Real Estate