ਰਾਜਪਾਲ ਨੇ ਇੱਕ ਹੋਰ ਚਿੱਠੀ ਲਿਖ ਕੇ ਮੁੱਖ ਮੰਤਰੀ ਨੂੰ ਪੁੱਛੇ ਸੂਬੇ ਦੇ ਕਰਜ਼ੇ ਬਾਰੇ ਸਵਾਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ ਸੂਬੇ ਸਿਰ ਚੜ੍ਹੇ ਕਰਜ਼ੇ ਬਾਰੇ ਖੜੇ ਕੀਤੇ ਹਨ। ਰਾਜਪਾਲ ਨੇ ਪੱਤਰ ਵਿੱਚ ਕੈਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2022-23 ਵਿੱਚ 10 ਹਜ਼ਾਰ ਕਰੋੜ ਰੁਪਏ ਦਾ ਵਾਧੂ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਸਾਲ 2022-23 ਵਿੱਚ 23,835 ਕਰੋੜ ਰੁਪਏ ਤੱਕ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਦੋਂ ਕਿ ਸੂਬਾ ਸਰਕਾਰ ਨੇ 33,886 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਰਾਜਪਾਲ ਨੇ ਸਰਕਾਰ ਤੋਂ ਬਗ਼ੈਰ ਦੱਸੇ ਕੀਤੇ ਖਰਚਿਆਂ ਦਾ ਬਿਓਰਾ ਮੰਗਿਆ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸਰੋਤਾਂ ਦਾ ਪ੍ਰਬੰਧ ਕੁਸ਼ਲਤਾ ਨਾਲ ਨਹੀਂ ਕਰ ਰਹੀ ਹੈ।

Total Views: 150 ,
Real Estate