ਅੰਮ੍ਰਿਤਸਰ ਤੋਂ ਤੇਲੰਗਾਨਾ ਦੇ ਹੈਦਰਾਬਾਦ ਤੋਂ ਹੁਣ 3 ਘੰਟੇ ਵਿਚ ਪਹੁੰਚਿਆ ਜਾ ਸਕਦਾ ਹੈ। ਏਅਰ ਇੰਡੀਆ (ਏ.ਆਈ.) ਐਕਸਪ੍ਰੈਸ ਨੇ ਦੋਵਾਂ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਏਆਈ ਐਕਸਪ੍ਰੈਸ ਇਹ ਉਡਾਣ 17 ਨਵੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਿਸ ਲਈ ਏਅਰਲਾਈਨਜ਼ ਨੇ ਆਪਣੀ ਵੈੱਬਸਾਈਟ ‘ਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਦੋਵਾਂ ਸ਼ਹਿਰਾਂ ਵਿਚ ਵਪਾਰ ਅਤੇ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ। ਏਆਈ ਐਕਸਪ੍ਰੈਸ ਦੀ ਵੈੱਬਸਾਈਟ ਮੁਤਾਬਕ ਦੋਵਾਂ ਸ਼ਹਿਰਾਂ ਵਿਚਾਲੇ 17 ਨਵੰਬਰ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਏਅਰਲਾਈਨ ਦੀ ਫਲਾਈਟ ਨੰਬਰ IX953 ਰੋਜ਼ਾਨਾ ਸਵੇਰੇ 11 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਉਡਾਣ ਭਰੇਗੀ। ਤਿੰਨ ਘੰਟੇ ਬਾਅਦ ਇਹ ਫਲਾਈਟ ਦੁਪਹਿਰ 2 ਵਜੇ ਹੈਦਰਾਬਾਦ ਪਹੁੰਚੇਗੀ। ਇਸੇ ਤਰ੍ਹਾਂ ਇਹ ਫਲਾਈਟ ਨੰਬਰ IX954 ਹੈਦਰਾਬਾਦ ਤੋਂ ਰੋਜ਼ਾਨਾ ਸਵੇਰੇ 7.30 ਵਜੇ ਉਡਾਣ ਭਰੇਗੀ। ਇਹ ਫਲਾਈਟ 2 ਘੰਟੇ 45 ਮਿੰਟ ਦਾ ਸਫਰ ਪੂਰਾ ਕਰਕੇ ਸਵੇਰੇ 10.15 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਏਅਰਲਾਈਨਜ਼ ਵੱਲੋਂ ਇਸ ਉਡਾਣ ਦੀ ਸ਼ੁਰੂਆਤੀ ਕੀਮਤ 6 ਹਜ਼ਾਰ ਰੁਪਏ ਰੱਖੀ ਗਈ ਹੈ। ਇਸ ਤੋਂ ਇਲਾਵਾ ਹੋਰਾਂ ਵਾਂਗ ਇਸ ਫਲਾਈਟ ‘ਤੇ ਵੀ ਡਾਇਨਾਮਿਕ ਰੇਟ ਲਾਗੂ ਹਨ, ਯਾਨੀ ਫਲਾਈਟ ਟਿਕਟ ਦੀ ਕੀਮਤ ਮੰਗ ਮੁਤਾਬਕ ਵਧ ਜਾਂ ਘਟ ਸਕਦੀ ਹੈ।
ਅੰਮ੍ਰਿਤਸਰ ਤੋਂ ਹੈਦਰਾਬਾਦ ਸ਼ੁਰੂ ਹੋਵੇਗੀ ਸਿੱਧੀ ਉਡਾਣ
Total Views: 369 ,
Real Estate



















