ਤ੍ਰਿਣਮੂਲ ਕਾਂਗਰਸ ਦੀ ਆਗੂ ਅਤੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਰੀਅਲ ਐਸਟੇਟ ਤੋਂ ਲੈ ਕੇ ਊਰਜਾ ਖੇਤਰ ਵਿੱਚ ਕੰਮ ਕਰਨ ਵਾਲੇ ਗਰੁੱਪ ਹੀਰਾਨੰਦਾਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਦਰਸ਼ਨ ਹੀਰਾਨੰਦਾਨੀ ਦੇ ਹਲਫ਼ਨਾਮੇ ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੀਐੱਮਓ (ਪ੍ਰਧਾਨ ਮੰਤਰੀ ਦਫ਼ਤਰ) ਨੇ ਇਹ ਪੱਤਰ ਤਿਆਰ ਕੀਤਾ ਸੀ ਅਤੇ ਹੀਰਾਨੰਦਾਨੀ ਦੇ ਪਰਿਵਾਰ ਨੂੰ ਕਾਰੋਬਾਰ ਪੂਰੀ ਤਰ੍ਹਾਂ ਬੰਦ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਨੂੰ ਇਸ ਹਲਫ਼ਨਾਮੇ ’ਤੇ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਗਿਆ। ਮਹੂਆ ਨੇ ਦਾਅਵਾ ਕੀਤਾ ਕਿ ਪੀਐੱਮਓ ਨੇ ਦਰਸ਼ਨ ਤੇ ਉਸ ਦੇ ਪਿਤਾ ’ਤੇ ਕਥਿਤ ਬੰਦੂਕ ਤਾਣ ਕੇ ਉਨ੍ਹਾਂ ਨੂੰ ਇਸ ਪੱਤਰ ’ਤੇ ਦਸਤਖਤ ਕਰਨ ਲਈ 20 ਮਿੰਟ ਦਾ ਸਮਾਂ ਦਿੱਤਾ। ਜ਼ਿਕਰਯੋਗ ਹੈ ਕਿ ਦਰਸ਼ਨ ਹੀਰਾਨੰਦਾਨੀ ਨੇ ਇੱਕ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਸੀ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਲਈ ਉਦਯੋਗਪਤੀ ਗੌਤਮ ਅਡਾਨੀ ’ਤੇ ਨਿਸ਼ਾਨਾ ਸੇਧਿਆ ਸੀ।
Total Views: 497 ,
Real Estate



















