ਕੈਨੇਡਾ ਨੇ ਆਪਣੇ 41 ਸਫੀਰਾਂ ਨੂੰ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੇਵਾ ਵਾਪਸ ਬੁਲਾ ਲਿਆ ਹੈ। ਭਾਰਤ ਨੇ ਦੋ ਹਫ਼ਤੇ ਪਹਿਲਾਂ ਕੈਨੇਡਾ ਨੂੰ ਆਪਣੇ ਦਰਜਨਾਂ ਕੂਟਨੀਤਕ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹ ਇੱਥੇ ਹੀ ਰਹੇ ਤਾਂ ਉਨ੍ਹਾਂ ਦੀ ਡਿਪਲੋਮੈਟਿਕ ਇਮਿਊਨਿਟੀ(ਕੂਟਨੀਤਕ ਅਧਿਕਾਰੀਆਂ ਨੂੰ ਮਿਲਣ ਵਾਲੀ ਰਿਆਇਤ ਜਾਂ ਛੋਟ) ਖ਼ਤਮ ਕਰ ਦਿੱਤੀ ਜਾਵੇਗੀ।ਕੈਨੇਡੀਆਈ ਅਧਿਕਾਰੀਆਂ ਨੇ ਇਸ ਚੇਤਾਵਨੀ ਨੂੰ “ਕੌਮਾਂਤਰੀ ਕਾਨੂੰਨ ਦੀ ਉਲੰਘਣਾ” ਕਿਹਾ ਹੈ।ਕੈਨੇਡਾ ਵੱਲੋਂ 18 ਜੂਨ ਨੂੰ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦੇ ਇਲਜ਼ਾਮ ਲਾਏ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਹਨ।
Total Views: 211 ,
Real Estate



















