NGT ਨੇ ਰਾਸ਼ਟਰੀ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਤੈਅ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੀਪੀਸੀਬੀ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ 50% ਤੱਕ ਘਟਾਉਣ ਦਾ ਟੀਚਾ ਰੱਖਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਰਦੀਆਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨਾ ਦਿੱਲੀ ਅਤੇ ਆਸਪਾਸ ਦੇ ਐਨਸੀਆਰ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਦਰਅਸਲ, ਐਨਜੀਟੀ ਦੇ ਚੇਅਰਮੈਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਅਤੇ ਮਾਹਿਰ ਮੈਂਬਰ ਏ. ਸੇਂਥਿਲ ਵੇਲ ਦੀ ਬੈਂਚ ਦਾ ਧਿਆਨ ਪੀਪੀਸੀਬੀ ਦੀ ਰਿਪੋਰਟ ਵੱਲ ਖਿੱਚਿਆ ਗਿਆ ਸੀ, ਜਿਸ ਤੋਂ ਬਾਅਦ ਐਨਜੀਟੀ ਨੇ ਸੂਓ ਮੋਟੋ ਲੈਂਦਿਆਂ ਕਾਰਵਾਈ ਸ਼ੁਰੂ ਕੀਤੀ ਸੀ। ਜਿਸ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਤਿੰਨ ਸਾਲਾਂ ਦੇ ਤੁਲਨਾਤਮਕ ਅੰਕੜਿਆਂ ਦੇ ਵੇਰਵੇ ਸਮੇਤ ਖੇਤਾਂ ਵਿੱਚ ਅੱਗ ਲਗਾਉਣ ਲਈ ਜਾਣੇ ਜਾਂਦੇ ਹੌਟਸਪੌਟ ਜ਼ਿਲ੍ਹਿਆਂ ਦੇ ਨਾਮ ਦਿੱਤੇ ਗਏ ਸਨ।
ਦਿੱਲੀ ‘ਚ ਵਧਿਆ ਪ੍ਰਦੂਸ਼ਣ, NGT ਵੱਲੋਂ ਪੰਜਾਬ ਸਰਕਾਰ ਤੇ CPCB ਨੂੰ ਨੋਟਿਸ ਜਾਰੀ
Total Views: 167 ,
Real Estate



















