ਐਤਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਕੈਨੇਡੀਅਨ ਕਰਮਚਾਰੀਆਂ ਵੱਲੋਂ ਭਾਰਤੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਚਿੰਤਾਜਨਕ ਹੈ ਅਤੇ ਇਸ ਦੇ ਮੱਦੇਨਜ਼ਰ ਅਸੀਂ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਮੌਜੂਦਗੀ ਨੂੰ ਲੈ ਕੇ ਕੁਝ ਕਦਮ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਭਾਰਤ ਕੈਨੇਡਾ ਲਈ ਵੀਜ਼ਾ ਜਾਰੀ ਕਰਨ ਦੀ ਸੇਵਾ ਮੁੜ ਸ਼ੁਰੂ ਕਰ ਸਕਦਾ ਹੈ।
ਪਿਛਲੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਕਰੀਬ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਇੱਥੋਂ ਤੱਕ ਕਿ ਬ੍ਰਿਟੇਨ ਅਤੇ ਅਮਰੀਕਾ ਨੇ ਵੀ ਇਸ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਅਜਿਹੇ ‘ਚ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਇਸ ਬਿਆਨ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।![]()
Total Views: 194 ,
Real Estate



















