ਨਿਊਯਾਰਕ ਸ਼ਹਿਰ ਵਿਚ ਬੀਤੇ ਦਿਨੀਂ ਇੱਕ ਕਾਰ ਹਾਦਸੇ ਵਿਚ ਇਕ ਸਿੱਖ ਬਜ਼ੁਰਗ ਜਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤੇ ਹੁਣ ਉਹਨਾਂ ਨੇ ਦਮ ਤੋੜ ਦਿੱਤਾ ਹੈ। ਦਰਅਸਲ ਸਿੱਖ ਬਜ਼ੁਰਗ ਜਸਮੇਰ ਸਿੰਘ (66) ਨੂੰ ਗੰਭੀਰ ਹਾਲਤ ਵਿਚ ਕੁਈਨਜ਼ ਦੇ ਜਮਾਇਕਾ ਹਸਪਤਾਲ ਦੇ ਮੈਡੀਕਲ ਸੈਂਟਰ ਵਿਚ ਲਿਜਾਇਆ ਗਿਆ, ਜਿੱਥੇ 19 ਅਕਤੂਬਰ ਨੂੰ ਹਮਲੇ ਤੋਂ ਇੱਕ ਦਿਨ ਬਾਅਦ ਉਨ੍ਹਾਂ ਦੀ ਦਿਮਾਗੀ ਸੱਟ ਕਾਰਨ ਮੌਤ ਹੋ ਗਈ।ਨਿਊਯਾਰਕ-ਅਧਾਰਤ ਡੇਲੀ ਨਿਊਜ਼ ਮੁਤਾਬਕ ਗਿਲਬਰਟ ਔਗਸਟਿਨ ਨੂੰ 20 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ‘ਤੇਕਤਲ ਅਤੇ ਹਮਲੇ ਦੇ ਦੋਸ਼ ਲਾਏ ਗਏ ।
Total Views: 295 ,
Real Estate



















