ਗ਼ੈਰਹਾਜ਼ਰ 20 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਨਾਂ ਕੱਟੇ !

ਸਿੱਖਿਆ ਵਿਭਾਗ ਬਿਹਾਰ ਨੇ ਗੈਰ-ਹਾਜ਼ਰ ਰਹਿਣ ਕਾਰਨ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 20,87,063 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਵਿਭਾਗ ਨੇ ਇਹ ਸਖ਼ਤ ਕਦਮ ਵਿਦਿਆਰਥੀਆਂ ਵੱਲੋਂ ਸਬੰਧਤ ਅਧਿਕਾਰੀਆਂ ਦੀ ਅਗਾਊਂ ਮਨਜ਼ੂਰੀ ਤੋਂ ਬਗੈਰ ਲਗਾਤਾਰ 15 ਦਿਨ ਗੈਰਹਾਜ਼ਰ ਰਹਿਣ ਬਾਅਦ ਚੁੱਕਿਆ ਹੈ। ਇਨ੍ਹਾਂ ਵਿੱਚੋਂ 2,66,564 ਵਿਦਿਆਰਥੀ 9ਵੀਂ ਤੋਂ 12ਵੀਂ ਜਮਾਤ ਦੇ ਹਨ। ਇਸ ਕਾਰਵਾਈ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਉਦੋਂ ਤੱਕ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਨ੍ਹਾਂ ਦੇ ਮਾਪੇ ਆਪਣੀਆਂ ਗਲਤੀਆਂ ਦੁਬਾਰਾ ਨਾ ਦੁਹਰਾਉਣ ਬਾਰੇ ਹਲਫ਼ਨਾਮਾ ਦਾਇਰ ਨਹੀਂ ਕਰਦੇ। ਵਧੀਕ ਮੁੱਖ ਸਕੱਤਰ ਕੇਕੇ ਪਾਠਕ ਦੇ ਨਿਰਦੇਸ਼ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਸਿੱਖਿਆ ਅਫ਼ਸਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਕੂਲਾਂ ਦੀ ਜਾਂਚ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

Total Views: 131 ,
Real Estate