AIG (ਹਿਊਮਨ ਰਾਈਟਸ) ਮਾਲਵਿੰਦਰ ਗ੍ਰਿਫਤਾਰ

ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਪੁਲਿਸ ਨੇ ਬੁੱਧਵਾਰ ਦੇਰ ਸ਼ਾਮ ਵਿਜੀਲੈਂਸ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕਾ-ਮੁੱਕੀ ਕਰਕੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ। ਉਨ੍ਹਾਂ ਨੇ ਕੁਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ।ਐਸਐਸਪੀ ਮੁਹਾਲੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਫੇਜ਼-8 ਵਿੱਚ ਏਆਈਜੀ ਖ਼ਿਲਾਫ਼ ਆਈਪੀਸੀ ਦੀ ਧਾਰਾ 353, 183, 323 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

Total Views: 439 ,
Real Estate