ਕੈਨੇਡਾ ਨੇ ਅੱਜ ਤੋਂ ਦੇਸ਼ ਵਿਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਕਦਮ ਬਹੁਤ ਸਾਰੇ ਕੈਨੇਡੀਅਨਾਂ ਲਈ ਚਿੰਤਾ ਭਰੇ ਸਮੇਂ ਤੋਂ ਬਾਅਦ ਚੰਗਾ ਸੰਕੇਤ ਹੈ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਤੋਂ ਅਪਲਾਈ ਕਰਨ ਵਾਲੇ ਕੈਨੇਡੀਅਨਾਂ ਲਈ ਕੁਝ ਕਿਸਮ ਦੀਆਂ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਮੁੜ ਸ਼ੁਰੂ ਕਰਨਗੇ।ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਬੁੱਧਵਾਰ ਨੂੰ ਭਾਰਤ ਦੇ ਇਸ ਕਦਮ ਨੂੰ ਬਹੁਤ ਸਾਰੇ ਕੈਨੇਡੀਅਨਾਂ ਲਈ “ਚਿੰਤਾਪੂਰਨ ਸਮੇਂ” ਤੋਂ ਬਾਅਦ “ਇਕ ਚੰਗਾ ਸੰਕੇਤ” ਕਿਹਾ ਹੈ।
Total Views: 179 ,
Real Estate



















