ਪੰਜਾਬ ‘ਚ ਦੀਵਾਲੀ , ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕਿਆਂ ਨੂੰ ਲੈ ਕੇ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ। ਪੰਜਾਬ ’ਚ ਦੀਵਾਲੀ ’ਤੇ 2 ਘੰਟਿਆਂ ਲਈ ਸਿਰਫ਼ ਗ੍ਰੀਨ ਪਟਾਕੇ ਹੀ ਚਲਾਏ ਜਾ ਸਕਣਗੇ।ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਵੀ ਸੂਬੇ ਵਿਚ ਸਿਰਫ ਗ੍ਰੀਨ ਪਟਾਕੇ ਦੀ ਇਜਾਜ਼ਤ ਦਿੱਤੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਪਟਾਕੇ ਨਾ ਚਲਾਏ ਜਾਣ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੱਦੇਨਜ਼ਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਗ੍ਰੀਨ ਪਟਾਕਿਆਂ ਦੀ ਆਗਿਆ ਦੇ ਰਿਹਾ ਹੈ।
ਪੰਜਾਬ ‘ਚ ਪਟਾਕਿਆਂ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਹੁਕਮ
Total Views: 198 ,
Real Estate


















