ਬਠਿੰਡਾ ‘ਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਕਤਲ ਦੇ ਵਿਰੋਧ ‘ਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਹੜਤਾਲ ‘ਤੇ ਬੈਠੇ ਹੋਏ ਹਨ। ਮਾਲ ਰੋਡ ’ਤੇ ਇਕੱਠੇ ਹੋਏ ਦੁਕਾਨਦਾਰਾਂ ਨੇ ਹੁਣ ਫੌਜੀ ਚੌਕ ’ਚ ਧਰਨਾ ਦਿੱਤਾ ਹੈ। ਵਪਾਰ ਮੰਡਲ ਵੱਲੋਂ ਅੱਜ ਬਠਿੰਡਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੁਕਾਨਦਾਰਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ।ਬਠਿੰਡਾ ਪੁਲਿਸ ਨੇ ਦੋਵਾਂ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਦੋਵਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਇਹ ਵੀ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
Total Views: 295 ,
Real Estate



















