ਅਮਰੀਕੀ ਸੂਬੇ ਫਲੋਰੀਡਾ ਦੀ ਟੈਂਪਾ ਸਟਰੀਟ ‘ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਐਤਵਾਰ (29 ਅਕਤੂਬਰ) ਸਵੇਰੇ ਹੈਲੋਵੀਨ ਦੇ ਜਸ਼ਨ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੈਂਪਾ ਪੁਲਿਸ ਮੁਖੀ ਲੀ ਬਾਰਕੋਵ ਨੇ ਘਟਨਾ ਸਥਾਨ ‘ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਘਟਨਾ ਯਬੋਰ ਸਿਟੀ ਖੇਤਰ ਦੇ ਈਸਟ 7ਵੇਂ ਐਵੇਨਿਊ ਦੇ 1600 ਬਲਾਕ ਵਿੱਚ ਤੜਕੇ 3 ਵਜੇ ਦੇ ਕਰੀਬ ਵਾਪਰੀ। ਗੋਲੀਬਾਰੀ ਦੀ ਘਟਨਾ ਦੇ ਸਮੇਂ ਪੁਲਿਸ ਅਧਿਕਾਰੀ ਪਹੁੰਚ ਗਏ ਸਨ। ਇਸ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਹੈ।
Total Views: 227 ,
Real Estate



















