ਬਠਿੰਡਾ 30 ਅਕਤੂਬਰ (PNO)-ਸੀਨੀਅਰ ਪੱਤਰਕਾਰ ਪਰਵਿੰਦਰ ਸਿੰਘ ਜੌੜਾ ਨੂੰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਬਠਿੰਡਾ ਦਾ ਕਨਵੀਨਰ ਚੁਣਿਆ ਗਿਆ ਹੈ। ਸ਼੍ਰੀ ਜੌੜਾ ਭੁੱਚੋ ਮੰਡੀ ਤੋਂ ‘ਅਜੀਤ’ ਦੇ ਪੱਤਰਕਾਰ ਹਨ। ਇਸ ਸਬੰਧੀ ਬਠਿੰਡਾ-ਬਰਨਾਲਾ ਕੌਮੀ ਸ਼ਾਹ-ਮਾਰਗ ‘ਤੇ ਸਥਿਤ ਇਕ ਰੈਸਤਰਾਂ ‘ਤੇ ਜ਼ਿਲ੍ਹੇ ਨਾਲ ਸਬੰਧਤ ਪੱਤਰਕਾਰਾਂ ਦੀ ਹੋਈ ਮੀਟਿੰਗ ਵਿਚ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਜਰਨਲ ਸਕੱਤਰ ਬਲਵਿੰਦਰ ਸਿੰਘ ਜੰਮੂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨਾਲ ਸੂਬਾ ਕਮੇਟੀ ਮੈਂਬਰ ਸੰਤੋਖ ਗਿੱਲ, ਲੁਧਿਆਣਾ ਜ਼ਿਲ੍ਹੇ ਦੇ ਆਗੂ ਕੰਵਰਪਾਲ ਸਿੰਘ ਅਤੇ ਮਨਦੀਪ ਸਿੰਘ ਹਲਵਾਰਾ ਵੀ ਹਾਜ਼ਰ ਸਨ। ਇਸ ਮੌਕੇ ਕੌਮੀ ਜਰਨਲ ਸਕੱਤਰ ਬਲਵਿੰਦਰ ਸਿੰਘ ਜੰਮੂ ਨੇ ਇੰਡੀਅਨ ਜਰਨਲਿਸਟ ਯੂਨੀਅਨ ਦੀਆਂ ਗਤੀ ਵਿਧੀਆਂ, ਕਾਰਗੁਜਾਰੀਆਂ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੀਡੀਆ ਦੇ ਦਮ ‘ਤੇ ਆਪਣੀ ਭਲ ਬਣਾਉਣ ਵਾਲੀਆਂ ਸੂਬਾਈ ਅਤੇ ਕੇਂਦਰੀ ਸਰਕਾਰਾਂ ਨੇ ਮੀਡੀਆ ਕਰਮੀਆਂ ਨੂੰ ਅਣਗੌਲਿਆ ਕਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਮੀਡੀਆ ਕਰਮੀਆਂ ਨੂੰ ਕੋਰੋਨਾ ਯੋਧੇ ਐਲਾਨਿਆ ਸੀ, ਪ੍ਰੰਤੂ ਕਰੋਨਾ ਸਮੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸੇ ਵੀ ਪੱਤਰਕਾਰ ਨੂੰ ਕਰੋਨਾ ਯੋਧਿਆਂ ਵਾਂਗ ਕੋਈ ਸਹੂਲਤ ਜਾਂ ਵਿੱਤੀ ਸਹਾਇਤਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪੀਲੇ ਕਾਰਡ ਖ਼ਤਮ ਕਰਨ ‘ਤੇ ਤੁਲੀ ਹੋਈ ਹੈ ਅਤੇ ਧਰਾਤਲੀ ਪੱਧਰ ‘ਤੇ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਬਣਦੀਆਂ ਸਹੂਲਤਾਂ
ਦੇਣ ਤੋਂ ਕੰਨੀ ਕਤਰਾਅ ਰਹੀ ਹੈ। ਜਦੋਂ ਕਿ ਗੁਆਂਢੀ ਰਾਜ ਹਰਿਆਣਾ ਵਲੋਂ ਪੱਤਰਕਾਰਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੀਟਿੰਗ ਦਾ ਸਮਾਂ ਲੈ ਕੇ ਪੱਤਰਕਾਰਾਂ ਦੀਆਂ ਭਖਦੀਆਂ ਮੰਗਾਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਪੱਤਰਕਾਰ ਸੰਤੋਖ ਗਿੱਲ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ 15 ਮੈਂਬਰੀ ਐਡਹਾਕ ਕਮੇਟੀ ਬਣਾਈ ਗਈ, ਵਿਚ ਕਨਵੀਨਰ ਪਰਵਿੰਦਰ ਸਿੰਘ ਜੌੜਾ ਤੋਂ ਇਲਾਵਾ ਸੁਖਨੈਬ ਸਿੰਘ ਸਿੱਧੂ, ਸੁਰਜੀਤ ਸਿੰਘ ਬੱਜੋਆਣੀਆ, ਮਨੋਜ ਸ਼ਰਮਾ ਬਠਿੰਡਾ, ਕੁਲਦੀਪ ਮਤਵਾਲਾ, ਹਰਬੰਸ ਸਿੰਘ ਭੋਲਾ, ਭੀਮ ਸੈਨ ਹਦਵਾਰੀਆ, ਚਰਨਜੀਤ ਸਿੰਘ, ਹਰਮੇਲ ਸਾਗਰ, ਗੁਰਮੀਤ ਸਿੰਘ ਸੇਮਾ, ਗੁਰਬਿੰਦਰ ਸੋਨੂੰ, ਮੋਹਨ ਸਿੰਘ ਖਾਲਸਾ, ਰਾਜਵਿੰਦਰ ਸਿੰਘ ਰੰਗੀਲਾ, ਮਨਿੰਦਰ ਸਿੰਘ ਸਿੱਧੂ ਅਤੇ ਰਾਮ ਸਿੰਘ ਕਲਿਆਣ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।
ਸੀਨੀਅਰ ਪੱਤਰਕਾਰ ਪਰਵਿੰਦਰ ਸਿੰਘ ਜੌੜਾ ਬਣੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਕਨਵੀਨਰ
Total Views: 154 ,
Real Estate