ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਪਹਿਲੀ ਨਵੰਬਰ ਤੋਂ ਸਮਾਂ ਬਦਲ ਜਾਵੇਗਾ। 1 ਨਵੰਬਰ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਲੱਗਣਗੇ।ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ, ਜੋ ਕਿ 28 ਫਰਵਰੀ ਤੱਕ ਲਾਗੂ ਰਹਿਣਗੇ। ਦੱਸਣਯੋਗ ਹੈ ਕਿ ਪਹਿਲੀ ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ ਜਦਕਿ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਲੱਗਣਗੇ।

Total Views: 102 ,
Real Estate