1 ਨਵੰਬਰ ਦੀ ਬਹਿਸ : ਸਰਕਾਰ ਨੇ ਪੀਏਯੂ ਨੂੰ ਪੁਲੀਸ ਛਾਉਣੀ ’ਚ ਤਬਦੀਲ ਕੀਤਾ: ਪ੍ਰਤਾਪ ਬਾਜਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੱਦੀ ਗਈ ਬਹਿਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਬਹਿਸ ਦੇ ਨਿਰਪੱਖ ਸੰਚਾਲਨ ’ਤੇ ਸ਼ੱਕ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬਹਿਸ ਵਾਲੀ ਥਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਹੁਣ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਪਾਸ ਜਾਰੀ ਕੀਤੇ ਹਨ ਜੋ ਸਿਰਫ਼ ‘ਆਪ’ ਦੇ ਨੇੜੇ ਹਨ। ਆਮ ਲੋਕਾਂ ਅਤੇ ਹੋਰ ਰਾਜਸੀ ਪਾਰਟੀਆਂ ਦੇ ਨਜ਼ਦੀਕੀਆਂ ਨੂੰ ਪਾਸ ਕਿਉਂ ਨਹੀਂ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਬਹਿਸ ਲਈ ਸੰਚਾਲਕ ਦੀਆਂ ਸੇਵਾਵਾਂ ਨਿਭਾਉਣ ਲਈ ਕੋਈ ਸੇਵਾਮੁਕਤ ਜੱਜ ਹੋਣਾ ਚਾਹੀਦਾ ਸੀ।

Total Views: 151 ,
Real Estate