ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਧਮਕੀ,400 ਕਰੋੜ ਰੁਪਏ ਦੀ ਫ਼ਿਰੌਤੀ ਮੰਗੀ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲੀਸ ਨੇ ਅੱਜ ਦੱਸਿਆ ਕਿ ਅੰਬਾਨੀ ਦੀ ਕੰਪਨੀ ਨੂੰ ਸੋਮਵਾਰ ਨੂੰ ਇਹ ਈਮੇਲ ਮਿਲੀ। ਅਧਿਕਾਰੀ ਨੇ ਦੱਸਿਆ ਕਿ ਚਾਰ ਦਿਨਾਂ ਵਿੱਚ ਅੰਬਾਨੀ ਨੂੰ ਭੇਜੀ ਗਈ ਇਹ ਤੀਜੀ ਧਮਕੀ ਭਰੀ ਈਮੇਲ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਣਪਛਾਤੇ ਵਿਅਕਤੀ ਵੱਲੋਂ ਪਹਿਲੀ ਈਮੇਲ ਭੇਜੇ ਜਾਣ ਤੋਂ ਬਾਅਦ ਉਦਯੋਗਪਤੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਅਧਾਰ ‘ਤੇ ਇੱਥੇ ਗਾਮਦੇਵੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਈਮੇਲ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਸ਼ਨਿਚਰਵਾਰ ਨੂੰ ਕੰਪਨੀ ਨੂੰ 200 ਕਰੋੜ ਰੁਪਏ ਦੀ ਮੰਗ ਵਾਲੀ ਹੋਰ ਈਮੇਲ ਮਿਲੀ। ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਕੰਪਨੀ ਨੂੰ ਤੀਜੀ ਈਮੇਲ ਭੇਜੀ ਗਈ, ਜਿਸ ਵਿੱਚ ਈਮੇਲ ਭੇਜਣ ਵਾਲੇ ਵਿਅਕਤੀ ਨੇ ਇਸ ਰਕਮ ਨੂੰ ਦੁੱਗਣਾ ਕਰ ਦਿੱਤਾ।

Total Views: 71 ,
Real Estate