‘ਆਪ’ ਵਿਧਾਇਕ ਕੁਲਵੰਤ ਸਿੰਘ ’ਤੇ ED ਦੀ ਰੇਡ

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਰੀਅਲ ਅਸਟੇਟ ਕਾਰੋਬਾਰੀ ਕੁਲਵੰਤ ਸਿੰਘ ਦੇ ਘਰ ਈਡੀ ਨੇ ਛਾਪੇ ਮਾਰੇ। ਈਡੀ ਦੀ ਵਿਸ਼ੇਸ਼ ਟੀਮ ਅੱਜ ਸਵੇਰੇ ਮੁਹਾਲੀ ਦੇ ਸੈਕਟਰ-71 ਸਥਤਿ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ। ਇਸ ਛਾਪੇ ਪੁਸ਼ਟੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਹੈ। ਈਡੀ ਵੱਲੋਂ ਇਹ ਛਾਪੇ ਕਿਸ ਮਾਮਲੇ ਵਿੱਚ ਮਾਰੇ ਹਨ, ਇਸ ਬਾਰੇ ਪੁਖ਼ਤਾ ਜਾਣਕਾਰੀ ਨਹੀਂ ਮਿਲੀ ਹੈ। 

Total Views: 160 ,
Real Estate