ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਰਾਜਾ ਵੜਿੰਗ ਨੇ ਬਜਰ ਗੁਨਾਹ ਕੀਤਾ – ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਨਸਲਕੁਸ਼ੀ ਦੇ ਮੁਲਜਮ ਕਮਲਨਾਥ ਨੂੰ ਬੇਕਸੂਰ ਐਲਾਨਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬਾਰੇ ਕਿਹਾ ਕਿ ਰਾਜਾ ਵੜਿੰਗ ਦੀ ਜਮੀਰ ਬਿਲਕੁਲ ਮਰ ਚੁੱਕੀ ਹੈ ਜੋ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਕਾਤਲਾਂ ਨੂੰ ਕਲੀਨ ਚਿੱਟ ਦੇ ਰਿਹਾ ਹੈ।ਉਹਨਾਂ ਅੱਗੇ ਕਿਹਾ ਕਿ 1984 ਨੂੰ ਸਿੱਖਾਂ ਤੇ ਹਮਲਾ ਕਰਨ ਵਾਲੀ ਕਾਤਲਾਂ ਦੀ ਭੀੜ ਦੀ ਅਗਵਾਈ ਖੁਦ ਕਮਲਨਾਥ ਕਰ ਰਿਹਾ ਸੀ । ਜਿਸ ਦੇ ਕਈ ਚਸ਼ਮਦੀਦ ਗਵਾਹ ਵੀ ਮੌਜੂਦ ਹਨ। ਉਹਨਾਂ ਕਿਹਾ ਕਿ ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਰਾਜਾ ਵੜਿੰਗ ਨੇ ਬਜਰ ਗੁਨਾਹ ਕੀਤਾ ਹੈ ਜਿਸ ਲਈ ਉਹਨਾਂ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸ.ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਆਪਣਾ ਗੁਨਾਹ ਕਬੂਲਣ ਦੇ ਬਜਾਏ ਕਾਤਲਾਂ ਦੀ ਪੁਸ਼ਤਪਨਾਹੀ ਕਰਦੀ ਆਈ ਹੈ ਅਤੇ ਰਾਜਾ ਵੜਿੰਗ ਨੇ ਸਿੱਖਾਂ ਦੇ ਕਾਤਲ ਕਮਲਨਾਥ ਦਾ ਬਚਾਅ ਕਰਕੇ ਇੱਕ ਵਾਰ ਫਿਰ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਚਹੇਤੇ ਕਮਲਨਾਥ ਅਤੇ ਹੋਰਨਾਂ ਨੂੰ ਕਦੇ ਵੀ ਸਿੱਖ ਨਸਲਕੁਸ਼ੀ ਦਾ ਜ਼ਿੰਮੇਵਾਰ ਨਹੀਂ ਮੰਨੇਗੀ।

Total Views: 190 ,
Real Estate