ਬਠਿੰਡਾ ‘ਚ ਰੈਸਟੋਰੈਂਟ ਮਾਲਕ ਦਾ ਕਤਲ ਕਰਨ ਵਾਲੇ ਸ਼ੂਟਰ ਕਾਬੂ

ਬਠਿੰਡਾ ਵਿੱਚ ਰੈਸਟੋਰੈਂਟ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ, ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਸ਼ਨੀਵਾਰ ਨੂੰ ਕੁਲਚਾ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ ।

Total Views: 131 ,
Real Estate