ਸੁਨਾਮ ‘ਚ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਸੁਨਾਮ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਇਥੇ ਕੈਂਟਰ, ਟਰਾਲੇ ਤੇ ਇਕ ਕਾਰ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਗੱਡੀ ਨੂੰ ਕੱਟ ਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਕਾਰ ਸਵਾਰ ਲੋਕ ਮਲੇਰਕੋਟਲਾ ਤੋਂ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ ਰਖਵਾਇਆ ਗਿਆ।

Total Views: 395 ,
Real Estate