ਭਾਜਪਾ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।
Total Views: 191 ,
Real Estate
















