ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਕਾਲੀ ਦਲ(ਬਾਦਲ) ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਮਿਲ ਗਈ ਹੈ। ਕੋਰਟ ਨੇ ਮਨਤਾਰ ਬਰਾੜ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਗਈ ਹੈ ਤੇ ਬਰਾੜ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜਾਂਚ ਦੇ ਲਈ ਉਹ ਸਹਿਯੋਗ ਕਰੇ। ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੇ ਐਸਆਈਟੀ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਕਿ ਮਨਤਾਰ ਬਰਾੜ ਉਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇਣ ਸਬੰਧੀ ਮੰਗ ਕੀਤੀ। ਹੇਠਲੀ ਅਦਾਲਤ ਨੇ ਮਨਤਾਰ ਬਰਾੜ ਦੀ ਪਟੀਸ਼ਨਰ ਰੱਦ ਕਰ ਦਿੱਤਾ ਸੀ।
Total Views: 289 ,
Real Estate



















